ਪਹਿਲੇ ਦਿਨ ਇੱਕ ਨਾਮਜ਼ਦਗੀ ਪੱਤਰ ਹੋਇਆ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

14 ਮਈ ਤੱਕ ਦਾਖਲ ਹੋਣਗੇ ਨਾਮਜ਼ਦਗੀ ਪੱਤਰ

May 7, 2024 - 22:28
ਪਹਿਲੇ ਦਿਨ ਇੱਕ ਨਾਮਜ਼ਦਗੀ ਪੱਤਰ ਹੋਇਆ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 07 ਮਈ,2024, ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਅੱਜ 87 ਫ਼ਰੀਦਕੋਟ ਲੋਕ ਸਭਾ ਹਲਕੇ ਲਈ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋਇਆ ਅਤੇ ਅੱਜ ਪਹਿਲੇ ਦਿਨ ਇੱਕ  ਉਮੀਦਵਾਰ (ਆਜ਼ਾਦ) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਇੱਕ ਉਮੀਦਵਾਰ ਸ੍ਰੀ ਬਹਾਦਰ ਸਿੰਘ, ਧਰਮਕੋਟ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅੱਜ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ 3 ਵਜੇ ਤੱਕ ਕੇਵਲ ਉਪਰੋਕਤ ਇੱਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਉਨ੍ਹਾਂ ਆਖਿਆ ਕਿ ਅੱਜ ਸਵੇਰ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਕਾਰਜਸ਼ੀਲ ਸੀ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪ੍ਰਕ੍ਰਿਆ ਨੂੰ ਬਿਹਤਰ ਤਰੀਕੇ ਨਾਲ ਸੰਪੰਨ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਰੇ ਇੰਤਜ਼ਾਮ ਕਰ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਇਹ ਪ੍ਰਕ੍ਰਿਆ ਨੂੰ ਪੰਜਾਬ ਪੁਲਿਸ ਦੇ ਸੁਰੱਖਿਆ ਦਸਤਿਆਂ ਦੀ ਮੌਜੂਦਗੀ ਵਿੱਚ ਪੂਰਨ ਰੂਪ ਨਾਲ ਸ਼ਾਂਤਮਈ ਢੰਗ ਨਾਲ ਸ਼ੁਰੂ ਕੀਤਾ ਗਿਆ।

ਚੋਣ ਜ਼ਾਬਤੇ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ  ਭਾਰਤੀ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ ਵਜੇ ਤੱਕ ਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ ਮਤਦਾਨ ਜੂਨ 2024 ਨੂੰ ਹੋਵੇਗਾ ਅਤੇ ਗਿਣਤੀ ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। 

What's Your Reaction?

like

dislike

love

funny

angry

sad

wow