ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

May 8, 2024 - 22:26
ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 08 ਮਈ,2024, ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ  ਫ਼ਰੀਦਕੋਟ ਲੋਕ ਸਭਾ ਹਲਕੇ ਲਈ 7 ਮਈ ਤੋਂ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਦੂਸਰੇ ਦਿਨ ਦੋ ਉਮੀਦਵਾਰਾਂ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ ਦੋ ਉਮੀਦਵਾਰ ਸ੍ਰੀ ਗੁਰਬਖਸ਼ ਸਿੰਘ ਚੌਹਾਨ, ਬਹੁਜਨ ਸਮਾਜ ਪਾਰਟੀ ਅਤੇ ਸ੍ਰੀ ਪ੍ਰੇਮ ਲਾਲ ਡੈਮੋਕਰੇਟਿਕ ਭਾਰਤੀਯ ਸਮਾਜ ਪਾਰਟੀ  ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ 3 ਵਜੇ ਤੱਕ ਉਪਰੋਕਤ ਦੋ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

 ਚੋਣ ਜ਼ਾਬਤੇ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ  ਭਾਰਤੀ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ। 

What's Your Reaction?

like

dislike

love

funny

angry

sad

wow